ਡੇਰਾ ਰਾਧਾ ਸੁਆਮੀ ਦਾ ਪਿਆ ਸਿੱਖਾਂ ਨਾਲ ਪੰਗਾ – ਇਸ ਵੇਲੇ ਦੀ ਤਾਜਾ ਖਬਰ

ਚੰਡੀਗੜ੍ਹ: ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਦੀ ਤੁਲਨਾ ਸ਼੍ਰੀ ਗੁਰੂ ਨਾਨਕ ਦੇਵ ਜੀ ਨਾਲ ਕਰਨ ਦਾ ਮਾ ਮ ਲਾ ਭਖ ਗਿਆ ਹੈ। ਸੋਸ਼ਲ ਮੀਡੀਆ ’ਤੇ ਵਾਇਰਲ ਆਡੀਓ ਮਗਰੋਂ ਸਿੱਖਾਂ ਵਿੱਚ ਕਾਫੀ ਰੋਸ ਹੈ। ਹੁਣ ਇਹ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਪਹੁੰਚ ਗਿਆ ਹੈ। ਸ਼੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਜਾਂ ਧਾਰਮਿਕ ਸੰਸਥਾ ਦੀ ਗੁਰੂ ਨਾਨਕ ਦੇਵ ਜੀ ਨਾਲ ਤੁਲਨਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹਦਾਇਤ ਕੀਤੀ ਕਿ ਮਾਮਲੇ ਦੀ ਜਾਂਚ ਕਰ ਕੇ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਨੂੰ ਪੱਤਰ ਭੇਜ ਕੇ ਬਲਦੇਵ ਸਿੰਘ ਸਿਰਸਾ ਨੇ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ।

ਦਰਅਸਲ ਡੇਰਾ ਰਾਧਾ ਸੁਆਮੀ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੂੰ ਦਿੱਲੀ ਹਾਈਕੋਰਟ ਨੇ ਸਿੰਘ ਭਰਾਵਾਂ ਦੇ ਰਨਬੈਕਸੀ ਤੇ ਹੋਰ ਕੰਪਨੀਆਂ ਦੇ ਘੁਟਾਲੇ ਮਾਮਲੇ ਵਿੱਚ 14 ਨਵੰਬਰ ਨੂੰ ਤਲਬ ਕੀਤਾ ਹੈ। ਇਸ ਕਾਰਨ ਡੇਰੇ ਨਾਲ ਸਬੰਧਤ ਸ਼ਰਧਾਲੂਆਂ ਵੱਲੋਂ ਸੋਸ਼ਲ ਮੀਡੀਆ ’ਤੇ ਆਡੀਓ ਜਾਰੀ ਕਰਕੇ ਸੰਗਤ ਨੂੰ ਕਈ ਤਰ੍ਹਾਂ ਦੇ ਸੁਝਾਅ ਦਿੱਤੇ ਜਾ ਰਹੇ ਹਨ।

ਇੱਕ ਚੈਨਲ ’ਤੇ ਡੇਰੇ ਦੀ ਪ੍ਰਚਾਰਕ ਔਰਤ ਵੱਲੋਂ ਜਿੱਥੇ 14 ਨਵੰਬਰ ਨੂੰ ਸੜਕਾਂ ’ਤੇ ਨਾ ਉੱਤਰਨ ਦੀਆਂ ਹਦਾਇਤਾਂ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਡੇਰਾ ਮੁਖੀ ਗੁਰਿੰਦਰ ਸਿੰਘ ਢਿੱਲੋਂ ਦੀ ਤੁਲਨਾ ਗੁਰੂ ਨਾਨਕ ਦੇਵ ਜੀ ਨਾਲ ਕੀਤੀ ਜਾ ਰਹੀ ਹੈ। ਇਸ ਦੀ ਆਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਹੈ।

ਲੋਕ ਇਨਸਾਫ਼ ਭਲਾਈ ਕਮੇਟੀ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ ਨੇ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ ਦਿਹਾਤੀ ਨੂੰ ਲਿਖਤੀ ਦਰਖਾਸਤ ਦੇ ਕੇ ਕਿਹਾ ਕੇ ਇਸ ਆਡੀਓ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਇਸ ਸਬੰਧੀ ਡੇਰਾ ਮੁਖੀ ਬਿਆਸ ਗੁਰਿੰਦਰ ਸਿੰਘ ਢਿੱਲੋਂ ਤੇ ਚੈਨਲ ’ਤੇ ਸੰਬੋਧਨ ਕਰ ਰਹੀ ਔਰਤ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਸਬੰਧੀ ਕੇਸ ਦਰਜ ਕੀਤਾ ਜਾਵੇ।

ਇੱਕ ਚੈਨਲ ’ਤੇ ਡੇਰੇ ਦੀ ਪ੍ਰਚਾਰਕ ਔਰਤ ਵੱਲੋਂ ਜਿੱਥੇ 14 ਨਵੰਬਰ ਨੂੰ ਸੜਕਾਂ ’ਤੇ ਨਾ ਉੱਤਰਨ ਦੀਆਂ ਹਦਾਇਤਾਂ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਡੇਰਾ ਮੁਖੀ ਗੁਰਿੰਦਰ ਸਿੰਘ ਢਿੱਲੋਂ ਦੀ ਤੁਲਨਾ ਗੁਰੂ ਨਾਨਕ ਦੇਵ ਜੀ ਨਾਲ ਕੀਤੀ ਜਾ ਰਹੀ ਹੈ। ਇਸ ਦੀ ਆਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਹੈ।

Leave a Reply

Your email address will not be published. Required fields are marked *