ਹੁਣੇ-ਹੁਣੇ ਦੇਸ਼ ਚ’ ਇਹ ਚੀਜ ਮਹਿੰਗੀ ਹੋਣ ਨਾਲ ਲੋਕਾਂ ਦੀਆਂ ਅੱਖਾਂ ਚ’ ਆ ਹੰਝੂ ਲੱਗੇਗਾ ਤਕੜਾ ਝੱਟਕਾ,ਦੇਖੋ ਖਬਰ

ਪਿਆਜ਼ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਨੇ ਲੋਕਾਂ ਦਾ ਜਿਉਣਾ ਮੁਹਾਲ ਕਰਕੇ ਰੱਖਿਆ ਹੋਇਆ ਹੈ। ਹੁਣ ਹਾਲਾਤ ਅਜਿਹੇ ਬਣ ਗਏ ਨੇ ਕਿ ਲੋਕਾਂ ਦੀ ਥਾਲੀ ‘ਚੋਂ ਪਿਆਜ਼ ਹੀ ਗਾਇਬ ਹੋਣ ਲੱਗਾ ਹੈ। ਪਿਆਜ਼ ਦੇ ਨਾਲ-ਨਾਲ ਸਬਜ਼ੀਆਂ ਦੇ ਭਾਅ ਵੀ ਆਸਮਾਨ ਛੂਹਣ ਲੱਗੇ ਹਨ।

ਮੀਡੀਆ ਰਿਪੋਰਟਾਂ ਮੁਤਾਬਕ ਜਲੰਧਰ ‘ਚ ਪਿਆਜ਼ ਕਰੀਬ 75 ਰੁਪਏ ਕਿਲੋ ਦੇ ਪਾਰ ਵਿਕ ਰਿਹਾ ਹੈ। ਤੁਹਾਨੂੰ ਦੱਸ ਦਈਏ ਕਿ ਮਹਾਰਾਸ਼ਟਰ ਕਰਨਾਟਕ, ਆਂਧਰਾ ਪ੍ਰਦੇਸ਼, ਗੁਜਰਾਤ, ਪੂਰਬੀ ਰਾਜਸਥਾਨ ਅਤੇ ਪੱਛਮੀ ਮੱਧ ਪ੍ਰਦੇਸ਼ ‘ਚ ਬਹੁਤ ਜ਼ਿਆਦਾ ਬਾਰਿਸ਼ ਹੋਈ ਹੈ, ਜਿਸ ਦੀ ਵਜ੍ਹਾ ਨਾਲ ਭਾਅ ਲਗਾਤਾਰ ਵਧਦੇ ਜਾ ਰਹੇ ਹਨ।

ਦੱਸਣਯੋਗ ਹੈ ਕਿ ਮੰਡੀਆਂ ‘ਚ ਥੋਕ ਭਾਅ ਵਧਦੇ ਹੀ ਅਫਗਾਨਿਸਤਾਨ ਦੇ ਪਿਆਜ਼ ਦੀ ਆਮਦ ਹੋਣ ਨਾਲ ਭਾਅ ਘੱਟ ਹੋ ਗਏ ਸਨ ਅਤੇ ਨਵੀਂ ਫਸਲ ਆਉਣ ਤੱਕ ਅਫਗਾਨੀ ਪਿਆਜ਼ ਦੀ ਆਮਦ ਨਾਲ ਰੇਟ ਸਥਿਰ ਰਹਿਣ ਦੀ ਸੰਭਾਵਨਾ ਸੀ ਪਰ ਬਰਸਾਤ ਦੇ ਕਾਰਨ ਨਵੀਂ ਫਸਲ ਨੂੰ ਵੀ ਕਾਫੀ ਨੁਕਸਾਨ ਪਹੁੰਚ ਰਿਹਾ ਹੈ।

ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published. Required fields are marked *