ਇਕ ਸਾਲ ਲਈ ਟੈਕਸ ਮੁਆਫ਼ ਕੀਤੇ ਜਾਣ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਕਾਂਗਰਸ ਸਰਕਾਰ ਵਪਾਰ ਤੇ ਇੰਡਸਟਰੀ ਦੇ ਇਕ ਸਾਲ ਦੇ ਪ੍ਰਾਪਰਟੀ ਟੈਕਸ ਅਤੇ ਬਿਜਲੀ ਦੇ ਫਿਕਸ ਚਾਰਜਿਜ਼ ਮੁਆਫ ਕਰੇ ਅਤੇ ਨਾਲ ਹੀ ਦੁਕਾਨਾਂ, ਹੋਟਲਾਂ ਤੇ ਰੈਸਟੋਰੈਂਟਾਂ ਦੇ ਵੀ ਇਹ ਚਾਰਜ਼ਿਸ ਇਕ ਸਾਲ ਲਈ ਮੁਆਫ ਕੀਤੇ ਜਾਣ ਤਾਂ ਜੋ ਇਨ੍ਹਾਂ ਵਰਕਰਾਂ ਨੂੰ ਵਾਰ-ਵਾਰ ਲਾਕਡਾਊਨ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਮਿਲ ਸਕੇ।

ਇਕ ਬਿਆਨ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕੋਰੋਨਾ ਕਾਰਨ ਇੰਡਸਟਰੀ ਦੇ ਨਾਲ-ਨਾਲ ਵਪਾਰ ਤੇ ਮਹਿਮਾਨ ਨਵਾਜ਼ੀ ਖੇਤਰ ਨੂੰ ਵੀ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਪਿਛਲੇ ਸਾਲ ਦੋ ਮਹੀਨਿਆਂ ਲਈ ਲੱਗਦੇ ਫਿਕਸ ਕਾਸਟ ਚਾਰਜ਼ਿਸ ਮੁਆਫ ਕਰਨ ਦਾ ਵਾਅਦਾ ਕੀਤਾ ਸੀ

ਪਰ ਸਰਕਾਰ ਆਪਣਾ ਵਾਅਦਾ ਪੂਰਾ ਕਰਨ ਤੋਂ ਪਿੱਛ ਹੱਟ ਗਈ ਅਤੇ ਬਿੱਲ ਮੁਆਫ ਕਰਨ ਦਾ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਉਸ ਵੇਲੇ ਤੋਂ ਹਾਲਾਤ ਹੋਰ ਖਰਾਬ ਹੋ ਗਏ ਹਨ। ਉਨ੍ਹਾਂ ਨੇ ਕਿਹਾ ਕਿ 1 ਅਪ੍ਰੈਲ 2021 ਤੋਂ ਲੈ ਕੇ 31 ਮਾਰਚ 2022 ਤੱਕ ਦੇ ਇਨ੍ਹਾਂ ਸੈਕਟਰਾਂ ਦੇ ਬਿਜਲੀ ਬਿੱਲ ਮੁਆਫ ਕੀਤੇ ਜਾਣ।

ਸਰਦਾਰ ਬਾਦਲ ਨੇ ਐਲਾਨ ਕੀਤਾ ਕਿ ਜੇਕਰ ਕਾਂਗਰਸ ਸਰਕਾਰ ਵਪਾਰ ਤੇ ਇੰਡਸਟਰੀ ਦੀਆਂ ਮੁਸ਼ਕਲਾਂ ਪ੍ਰਤੀ ਬੇਰੁੱਖ ਰਹੀ ਤੇ ਇਸ ਨੇ ਇਨ੍ਹਾਂ ਸੈਕਟਰਾਂ ਨੁੰ ਰਾਹਤ ਦੇਣ ਤੋਂ ਇਨਕਾਰ ਕੀਤਾ ਤਾਂ ਫਿਰ ਅਕਾਲੀ ਦਲ 2022 ‘ਚ ਅਕਾਲੀ ਸਰਕਾਰ ਬਣਨ ’ਤੇ ਇਹ ਰਾਹਤਾਂ ਪ੍ਰਦਾਨ ਕਰੇਗਾ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਨੁੰ ਕੋਈ ਰਾਹਤ ਪ੍ਰਦਾਨ ਨਹੀਂ ਕੀਤੀ ਗਈ ਜਦਕਿ ਸਰਕਾਰ ਨੇ ਬਿਜਲੀ ਖਪਤਕਾਰਾਂ ਨੂੰ ਪੱਬਾਂ ਪਾਰ ਹੋਣ ਲਈ 6 ਮਹੀਨੇ ਦੇ ਬਿਜਲੀ ਬਿੱਲ ਮੁਆਫ ਕੀਤੇ ਜਾਣ ਦਾ ਸੁਝਾਅ ਪ੍ਰਵਾਨ ਨਹੀਂ ਕੀਤਾ।

Leave a Reply

Your email address will not be published. Required fields are marked *