ਸਰਕਾਰ ਖੇਤੀ ਬਿੱਲਾਂ ਤੋਂ ਇਲਾਵਾ ਹੋਰ ਮੁੱਦਿਆਂ ਤੇ

ਗਵਾਲੀਅਰ- ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ( Narendra Singh Tomar) ਨੇ ਮੰਗਲਵਾਰ ਨੂੰ ਕਿਹਾ ਕਿ ਸਰਕਾਰ ਅੰਦੋਲਨਕਾਰੀ ਕਿਸਾਨਾਂ( Farmers ) ਨਾਲ ਖੇਤੀਬਾੜੀ ਬਿੱਲਾਂ ਤੋਂ ਇਲਾਵਾ ਹੋਰ ਮੁੱਦਿਆਂ ’ਤੇ ਵਿਚਾਰ ਕਰਨ ਲਈ ਤਿਆਰ ਹੈ।

ਕਿਸਾਨ ਪਿਛਲੇ ਸਾਲ ਨਵੰਬਰ ਤੋਂ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ਤੇ ਅੰਦੋਲਨ ਕਰ ਰਹੇ ਹਨ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤੋਮਰ ਨੇ ਕਿਹਾ,ਕੇਂਦਰ ਸਰਕਾਰ ਹਮੇਸ਼ਾਂ ਹੀ ਕਿਸਾਨਾਂ ਦੀ ਭਲਾਈ ਦੇ ਹਿੱਤ ਵਿੱਚ ਬੋਲਦੀ ਰਹੀ ਹੈ ਅਤੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ।

ਉਨ੍ਹਾਂ ਕਿਹਾ,ਜੇਕਰ ਕਿਸਾਨ ਯੂਨੀਅਨਾਂ ਖੇਤੀ ਬਿੱਲਾਂ ਤੋਂ ਇਲਾਵਾ ਹੋਰ ਮੁੱਦਿਆਂ ਤੇ ਵਿਚਾਰ ਕਰਨ ਲਈ ਤਿਆਰ ਹਨ, ਤਾਂ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰੇਗੀ।

Leave a Reply

Your email address will not be published. Required fields are marked *