ਬਾਲੀਵੁੱਡ ਅਭਿਨੇਤਾ ਸੰਜੇ ਦੱਤ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਸੰਜੇ ਦੱਤ ਨੂੰ ਸਾਹ ਲੈਣ ‘ਚ ਤਕਲੀਫ ਹੋ ਰਹੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਸੂਤਰਾਂ ਮੁਤਾਬਕ, ਸੰਜੇ ਦੱਤ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ।
ਸੰਜੇ ਦੱਤ ਨੇ ਟਵਿੱਟਰ ‘ਤੇ ਲਿਖਿਆ- ਸਾਰਿਆਂ ਨੂੰ ਭਰੋਸਾ ਦੇਣਾ ਚਾਹੁੰਦਾ ਹਾਂ ਕਿ ਮੈਂ ਠੀਕ ਹਾਂ। ਮੈਂ ਡਾਕਟਰੀ ਨਿਗਰਾਨੀ ‘ਚ ਹਾਂ। ਕੋਵਿਡ-19 ਰਿਪੋਰਟ ‘ਚ ਪਾਜ਼ੇਟਿਵ ਨਹੀਂ ਨਿਕਲਿਆ ਹਾਂ। ਉਨ੍ਹਾਂ ਨੇ ਲਿਖਿਆ ਕਿ ਲੀਲਾਵਤੀ ਹਸਪਤਾਲ ‘ਚ ਸ਼ਾਨਦਾਰ ਡਾਕਟਰਾਂ, ਨਰਸਾਂ, ਕਰਮਚਾਰੀਆਂ ਦੀ ਮਦਦ ਤੇ ਦੇਖਭਾਲ ‘ਚ ਹਾਂ (ਠੀਕ ਹੋ ਕੇ) ਇਕ ਜਾਂ ਦੋ ਦਿਨ ਤੱਕ ਘਰ ਵਾਪਸ ਚੱਲ ਜਾਵਾਂਗਾ।
ਤੁਹਾਡੀਆਂ ਇੱਛਾਵਾਂ ਦੇ ਲਈ ਧੰਨਵਾਦ। ਕ੍ਰਿਪਾ ਕਰਕੇ ਤੁਸੀਂ ਸਾਰੇ ਸੁਰੱਖਿਅਤ ਰਹੋ।ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਮਿਤਾਭ ਬੱਚਨ, ਅਭਿਸ਼ੇਕ ਬੱਚਨ, ਐਸ਼ਵਰਿਆ ਰਾਏ ਬੱਚਨ ਅਤੇ ਬੇਟੀ ਅਰਾਧਿਆ ਬੱਚਨ ਵੀ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ। ਅਮਿਤਾਭ ਅਤੇ ਅਭਿਸ਼ੇਕ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |
ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |