ਪਿੰਡਾਂ ‘ਚ ਆਹ ਕੀ ਹੋਈ ਜਾਂਦਾ, ਲੱਖੇ ਨੂੰ ਲੱਗ ਗਿਆ ਪਤਾ, ਫੇਰ ਦੇਖੋ ਜੋ ਹੋਇਆ

ਪਿੰਡਾਂ ‘ਚ ਆਹ ਕੀ ਹੋਈ ਜਾਂਦਾ, ਲੱਖੇ ਨੂੰ ਲੱਗ ਗਿਆ ਪਤਾ, ਫੇਰ ਦੇਖੋ ਜੋ ਹੋਇਆ ਹੇਠ ਦੇਖੋ ਪੂਰੀ ਖਬਰ

ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਘੋਲ ਨੂੰ ਸਮਾਜ ਦੇ ਹਰ ਵਰਗ ਦਾ ਢੁਕਵਾਂ ਸਾਥ ਮਿਲ ਰਿਹਾ ਹੈ। ਸਮਾਜ ਸੇਵੀ ਲੱਖਾ ਸਿਧਾਣਾ ਸਮੇਤ ਵੱਡੀ ਗਿਣਤੀ ‘ਚ ਅਗਾਹਵਧੂ ਸ਼ਖ਼ਸੀਅਤਾਂ ਵਲੋਂ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਵੱਡੇ ਕਾਰਪੋਰੇਟ ਘਰਾਣਿਆਂ ਦੇ ਕਾਰੋਬਾਰੀ ਅਦਾਰਿਆਂ ਦੀ ਘੇਰਾਬੰਦੀ ਦੇ ਨਾਲ-ਨਾਲ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ।

ਖੇਤੀ ਕਾਨੂੰਨਾਂ ਤੋਂ ਬਾਅਦ ਬਣੇ ਹਾਲਾਤ ਅਤੇ ਇਸ ਨਾਲ ਨਜਿੱਠਣ ਲਈ ਪੰਜਾਬੀਆਂ ਦੀ ਭੂਮਿਕਾ ਸਬੰਧੀ ਪੁਛੇ ਸਵਾਲਾਂ ਦੇ ਜਵਾਬ ‘ਚ ਲੱਖਾ ਸਿਧਾਣਾ ਨੇ ਬੇਬਾਕ ਟਿੱਪਣੀਆਂ ਕੀਤੀਆਂ।

ਲੱਖਾ ਸਿਧਾਣਾ ਨੇ ਕਿਹਾ ਕਿ ਇਕ ਪਾਸੇ ਸਿਆਸਤਦਾਨ ਖੁਦ ਨੂੰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦਾ ਹਿਤੈਸ਼ੀ ਸਾਬਤ ਕਰਨ ਲਈ ਲੋਕਾਂ ਨਾਲ ਝੂਠੇ ਵਾਅਦੇ ਕਰ ਕੇ ਭਰਮਾਉਣ ਦੇ ਰਾਹ ਤੁਰੇ ਹੋਏ ਹਨ ਜਦਕਿ ਦੂਜੇ ਪਾਸੇ ਪੰਜਾਬ ਵਿਚ ਅਡਾਨੀਆਂ, ਅੰਬਾਨੀਆਂ ਸਮੇਤ ਦੂਜੀਆਂ ਧਿਰਾਂ ਨੂੰ ਪੰਜਾਬ ਦੇ ਹਵਾਂ ਪਾਣੀ ਅਤੇ ਜ਼ਮੀਨ ‘ਤੇ ਕਬਜ਼ਾ ਕਰਨ ਦੀਆਂ ਛੋਟਾਂ ਦਿਤੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਸਰਕਾਰਾਂ ਦੇ ਇਨ੍ਹਾਂ ਮਨਸੂਬਿਆਂ ਨੂੰ ਠੱਲ੍ਹਣ ਲਈ ਲੋਕਾਂ ਨੂੰ ਵੱਡੇ ਸੰਘਰਸ਼ ਵਿੱਢਣ ਦੀ ਲੋੜ ਹੈ। ਉਨ੍ਹਾਂ ਸੁਚੇਤ ਕਰਦਿਆਂ ਕਿਹਾ ਕਿ ਦੁਸ਼ਮਣ ਬਹੁਤ ਹੀ ਚਲਾਕ ਤੇ ਤਾਕਤਵਰ ਹੈ, ਇਸ ਲਈ ਸਾਨੂੰ ਸਭ ਨੂੰ ਆਪਸੀ ਏਕਾ ਕਾਇਮ ਰਖਦਿਆਂ ਇਸ ਘੋਲ ਨੂੰ ਅੰਜ਼ਾਮ ਤਕ ਪਹੁੰਚਾਉਣ ਲਈ ਸਖ਼ਤ ਮਿਹਨਤ ਦੇ ਨਾਲ-ਨਾਲ ਹਰ ਪੱਖੋਂ ਸੁਚੇਤ ਤੇ ਚੁਕੰਨੇ ਰਹਿਣ ਦੀ ਲੋੜ ਹੈ।