ਸ਼ਹਿਨਾਜ਼ ਗਿੱਲ ਦੀਆਂ ਇਹਨਾਂ ਹਰਕਤਾਂ ਕਰਕੇ ਪਿਤਾ ਸੰਤੋਖ ਸਿੰਘ ਨੂੰ ਦੋਸਤਾਂ ਅੱਗੇ ਹੋਣਾ ਪਿਆ ਸ਼ਰਮਿੰਦਾ

ਕਿਸੇ ਨਾ ਕਿਸੇ ਕਾਰਨ ਕਰਕੇ ਸੁਰਖੀਆਂ ਵਿੱਚ ਰਹਿਣ ਵਾਲੇ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਇੱਕ ਵਾਰ ਫਿਰ ਸ਼ਹਿਨਾਜ਼ ਦੇ ਖਿਲਾਫ ਖੁੱਲ ਕੇ ਬੋਲੇ ਹਨ । ਉਹਨਾਂ ਦੀ ਇਕ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ।

ਇਸ ਵੀਡੀਓ ‘ਚ ਉਹ ਕਹਿ ਰਹੇ ਹਨ ਕਿ ਉਹ ਆਪਣੀ ਧੀ ਨੂੰ ਬਹੁਤ ਪਿਆਰ ਕਰਦਾ ਹੈ। ਪਰ ਉਹ ਇਸ ਗੱਲ ਤੋਂ ਪ੍ਰੇਸ਼ਾਨ ਹੈ ਕਿ ਸ਼ਹਿਨਾਜ਼ ਪੰਜਾਬ ਆਉਣ ਤੋਂ ਬਾਅਦ ਵੀ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਮਿਲਣ ਨਹੀਂ ਆਈ।

ਸੰਤੋਖ ਸਿੰਘ ਵੀਡੀਓ ‘ਚ ਕਹਿ ਰਹੇ ਹਨ ਕਿ ਉਸ ਨੂੰ ਆਪਣੀ ਧੀ ਦੀਆਂ ਹਰਕਤਾਂ ਕਰਕੇ ਆਪਣੇ ਦੋਸਤਾਂ ਸਾਹਮਣੇ ਸ਼ਰਮਿੰਦਾ ਹੋਣਾ ਪੈਂਦਾ ਹੈ। ਸੰਤੋਖ ਦਾ ਕਹਿਣਾ ਹੈ ਕਿ ਉਸ ਦੇ ਦੋਸਤਾਂ ਨੇ ਸ਼ਹਿਨਾਜ਼ ਨੂੰ ਬਹੁਤ ਵੋਟਾਂ ਦਿੱਤੀਆਂ ਸੀ। ਹੁਣ ਉਹਨਾਂ ਦੇ ਦੋਸਤ ਤੇ ਉਹਨਾਂ ਦੇ ਬੱਚੇ ਸ਼ਹਿਨਾਜ਼ ਨੂੰ ਮਿਲਣਾ ਚਾਹੁੰਦੇ ਸਨ, ਪਰ ਉਹ ਪੰਜਾਬ ਆਉਣ ਦੇ ਬਾਵਜੂਦ ਉਹਨਾਂ ਨੂੰ ਮਿਲਣ ਨਹੀਂ ਆਈ ਜਿਸ ਕਰਕੇ ਉਹ ਨਾਰਾਜ਼ ਹਨ।

ਇਸ ਨਵੀਂ ਵੀਡੀਓ ‘ਚ ਸੰਤੋਖ ਸਿੰਘ ਕਹਿੰਦੇ ਹਨ, ‘ਮੈਂ ਆਪਣੇ ਦੋਸਤਾਂ ਸਾਹਮਣੇ ਸ਼ਰਮਿੰਦਗੀ ਮਹਿਸੂਸ ਕਰਦਾ ਹਾਂ। ਪਰ ਉਹ ਮੇਰੀ ਧੀ ਹੈ ਅਤੇ ਮੈਂ ਉਸ ਨੂੰ ਬਹੁਤ ਪਿਆਰ ਕਰਦਾ ਹਾਂ।

ਮੈਨੂੰ ਪਤਾ ਹੈ ਕਿ ਮੈਂ ਉਸ ਨਾਲ ਕੁਝ ਸਮੇਂ ਲਈ ਨਰਾਜ਼ ਹੋ ਸਕਦਾ ਹਾਂ , ਪਰ ਮੈਂ ਜ਼ਿਆਦਾ ਦੇਰ ਗੁੱਸੇ ਨਹੀਂ ਹੋ ਸਕਦਾ।’ ਸੰਤੋਖ ਸਿੰਘ ਨੇ ਵੀਡੀਓ ‘ਚ ਇਹ ਵੀ ਦੱਸਿਆ ਹੈ ਕਿ ਉਸ ਕੋਲ ਸ਼ਹਿਨਾਜ਼ ਦੇ ਮੈਨੇਜਰ ਦਾ ਨੰਬਰ ਹੈ ਅਤੇ ਇਨ੍ਹਾਂ ਚੀਜ਼ਾਂ ਨੂੰ ਜ਼ਬਰਦਸਤੀ ਵਧਾਇਆ ਗਿਆ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ| ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ|