ਦਿੱਲੀ ਮਾਰਚ ਵਿੱਚ ਔਰਤਾਂ ਦਾ ਜਜ਼ਬਾ ਵੀ ਦੇਖਣ ਲਾਇਕ

ਪੰਜਾਬ ਦੇ ਕਿਸਾਨਾਂ ਦੇ ਇਸ ਸੰਘਰਸ਼ ਨੂੰ ਵੇਖਦਿਆਂ ਪੰਜਾਬੀ ਕਲਾਕਾਰਾਂ ਨੇ ਵੀ ਕਿਸਾਨਾਂ ਦੇ ਹੱਕ ‘ਚ ਆਵਾਜ਼ ਬੁਲੰਦ ਕੀਤੀ ਹੈ|ਅਤੇ ਬਿੰਨੂ ਢਿੱਲੋਂ, ਸੋਨਮ ਬਾਜਵਾ ਸਣੇ ਕਈ ਕਲਾਕਾਰਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਤਸਵੀਰਾਂ ਸਾਂਝੀਆਂ ਕਰਦੇ ਹੋਏ ਕਿਸਾਨਾਂ ਦਾ ਸਮਰਥਨ ਕੀਤਾ ਹੈ।ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਹੈ।

ਕਿਸਾਨ ਦਿੱਲੀ ਵੱਲ ਅੱਗੇ ਵਧ ਰਹੇ ਹਨ ਅਤੇ ਹੁਣ ਕੇਂਦਰ ਸਰਕਾਰ ਨੂੰ ਵੀ ਕਿਸਾਨਾਂ ਦੇ ਰੋਹ ਅੱਗੇ ਝੁਕਣਾ ਪਿਆ ਹੈ।

ਕਿਸਾਨਾਂ ਦੇ ਇਸ ਧਰਨੇ ਪ੍ਰਦਰਸ਼ਨ ‘ਚ ਔਰਤਾਂ ਵੀ ਵੱਡੀ ਗਿਣਤੀ ‘ਚ ਸ਼ਾਮਿਲ ਹਨ ਤੇ ਇਨ੍ਹਾਂ ‘ਚ ਬਜ਼ੁਰਗ ਔਰਤਾਂ ਵੀ ਸ਼ਾਮਿਲ ਹਨ।ਜਿਨ੍ਹਾਂ ਦਾ ਹੌਸਲਾ ਵੇਖਣ ਲਾਇਕ ਹੈ ।ਪੰਜਾਬ ਦੇ ਕਿਸਾਨਾਂ ਨੇ ਪੂਰੇ ਦੇਸ਼ ਵਿੱਚ ਵੱਡੀ ਲਹਿਰ ਖੜ੍ਹੀ ਕਰ ਦਿੱਤੀ ਹੈ।

ਹੁਣ ਹਰੇਕ ਸੂਬੇ ਅੰਦਰ ਕਿਸਾਨ ਇਸ ਲਹਿਰ ਦਾ ਹਿੱਸਾ ਬਣਨ ਲਈ ਕਾਹਲੇ ਹਨ।ਪੰਜਾਬ ਦੇ ਕਿਸਾਨਾਂ ਨੇ ਹਰਿਆਣਾ ਤੇ ਦਿੱਲੀ ਪੁਲਿਸ ਦੀਆਂ ਦੀਵਾਰਾਂ ਡੇਗ ਦੇਸ਼ ਦੇ ਕਿਸਾਨਾਂ ਦੇ ਹੌਸਲੇ ਬੁਲੰਦ ਕਰ ਦਿੱਤੇ ਹਨ।

ਪੰਜਾਬ ਦੇ ਕਿਸਾਨਾਂ ਦੇ ਇਸ ਸੰਘਰਸ਼ ਨੂੰ ਵੇਖਦਿਆਂ ਕੇਂਦਰ ਸਰਕਾਰ ਦੇ ਹੱਥ-ਪੈਰ ਫੁੱਲਦੇ ਵੇਖ ਕੇ ਦੇਸ਼ ਦੇ ਕਈ ਰਾਜਾਂ ਦੇ ਕਿਸਾਨ ਸੰਗਠਨਾਂ ਨੇ ਅੰਦੋਲਨ ਵਿੱਚ ਸ਼ਾਮਲ ਹੋਣ ਦਾ ਮਨ ਬਣਾਉਣਾ ਸ਼ੁਰੂ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ ਦੇ ਰਾਕੇਸ਼ ਟਿਕੈਤ ਵੀ ਦਿੱਲੀ ਰਵਾਨਗੀ ਦੀ ਤਿਆਰੀ ਕਰ ਰਹੇ ਹਨ। ਇਸ ਤੋਂ ਬਾਅਦ ਕੇਂਦਰੀ ਏਜੰਸੀਆਂ ਦੇ ਵੀ ਕੰਨ ਖੜ੍ਹੇ ਹੋ ਗਏ ਹਨ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ|ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ|