ਦਿੱਲੀ ਬਾਰਡਰ ਸਾਇਕਲ ਤੇ ਪਹੁੰਚੀ ਕਿਸਾਨ ਦੀ ਧੀ,ਵੀਡੀਉ ਦੇਖੋ..

ਖੇਤੀਬਾੜੀ ਕਾਨੂੰਨ ਖਿਲਾਫ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਅੜੇ ਹੋਏ ਹਨ ਅਤੇ ਸੋਮਵਾਰ ਸਵੇਰੇ ਵੀ ਸੜਕਾਂ ਤੇ ਮੌਜੂਦ ਹਨ।ਸਰਕਾਰ ਵੱਲੋਂ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ|

ਪਰ ਕਿਸਾਨ ਆਗੂ ਕਿਸੇ ਵੀ ਸ਼ਰਤ ਨੂੰ ਮੰਨਣ ਲਈ ਤਿਆਰ ਨਹੀਂ ਹਨ। ਅੱਜ ਵੀ ਦਿੱਲੀ-ਐਨਸੀਆਰ ਖੇਤਰ ਵਿੱਚ ਜਾਮ ਦੀ ਸਥਿਤੀ ਹੈ ਅਤੇ ਆਮ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਧਰ ਇੱਕ ਕਿਸਾਨ ਦੀ ਧੀ ਪੰਜਾਬ ਦੇ ਕਿਸਾਨਾਂ ਦਾ ਜੋਸ ਦੁੱਗਣਾ ਵਧਾਉਣ ਲਈ ਸਾਇਕਲ ਤੇ ਦਿੱਲੀ ਕੁੰਡਲੀ ਬਾਰਡਰ ਪਹੁੰਚੀ ਹੈ|ਉਸ ਨੇ ਸਾਇਕਲ ਤੇ ਹੀ ਪੰਜਾਬ ਤੋ ਲੈ ਕੇ ਦਿੱਲੀ ਤੱਕ ਦਾ ਸਫਰ 572km ਤਹਿ ਕੀਤਾ ਹੈ ਬਾਕੀ ਤੁਸੀ ਵੀਡੀਓ ਦੇਖ ਲਵੋ|

ਦਰਅਸਲ, ਕਿਸਾਨਾਂ ਦਾ ਧਰਨਾ ਸੋਮਵਾਰ ਨੂੰ ਵੀ ਜਾਰੀ ਹੈ। ਕਿਸਾਨ ਸਵੇਰੇ ਤੋਂ ਹੀ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਕਿਸਾਨਾਂ ਨੇ ਸਿੰਘੁ ਬਾਰਡਰ ਤੇ ਸਵੇਰ ਦਾ ਨਾਸ਼ਤਾ ਕੀਤਾ ਅਤੇ ਸਾਰੇ ਪ੍ਰਦਰਸ਼ਨਕਾਰੀਆਂ ਨੂੰ ਦਿੱਤਾ।

ਕਿਸਾਨ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਉਹ ਇੱਥੇ ਚਾਰ ਮਹੀਨਿਆਂ ਦੇ ਰਾਸ਼ਨ ਲੈ ਕੇ ਆਏ ਹਨ। ਜ਼ਿਕਰਯੋਗ ਹੈ ਕਿ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਐਤਵਾਰ ਨੂੰ ਸਿੰਘੁ ਬਾਰਡਰ ਤੋਂ ਪਿੱਛੇ ਹਟਣ ਤੋਂ ਇਨਕਾਰ ਕਰ ਦਿੱਤਾ ਹੈ। ਇਸਦੇ ਨਾਲ ਹੀ,ਕਿਸਾਨ ਸੰਗਠਨਾਂ ਦੇ ਨੇਤਾਵਾਂ ਨੇ ਦੇਸ਼ ਦੀ ਰਾਜਧਾਨੀ ਵਿੱਚ ਦਾਖਲੇ ਦੇ ਸਾਰੇ 5 ਰਸਤੇ ਬੰਦ ਕਰਨ ਦੀ ਚੇਤਾਵਨੀ ਦਿੱਤੀ ਹੈ।

ਦੱਸ ਦੇਈਏ ਕਿ ਐਤਵਾਰ ਸ਼ਾਮ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਸਾਨ ਨੇਤਾਵਾਂ ਨੇ ਖੁੱਲ੍ਹ ਕੇ ਚੇਤਾਵਨੀ ਦਿੱਤੀ ਕਿ ਉਹ ਦਿੱਲੀ ਆਉਣ ਵਾਲੀਆਂ ਸਾਰੀਆਂ 5 ਮਹੱਤਵਪੂਰਨ ਸੜਕਾਂ ਨੂੰ ਜਾਮ ਕਰ ਦੇਣਗੇ। ਕਿਸਾਨਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੇ ਪਲੇਟਫਾਰਮ ‘ਤੇ ਰਾਜਨੀਤਿਕ ਪਾਰਟੀਆਂ ਲਈ ਕੋਈ ਜਗ੍ਹਾ ਨਹੀਂ ਹੈ। ਇਸ ਦੇ ਨਾਲ ਹੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਇਕ ਵਾਰ ਫਿਰ ਤੋਂ ਕਿਸਾਨਾਂ ਨੂੰ 3 ਦਸੰਬਰ ਨੂੰ ਗੱਲਬਾਤ ਦਾ ਮਾਹੌਲ ਬਣਾਉਣ ਦੀ ਅਪੀਲ ਕੀਤੀ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ|ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ|